ਫ਼ਰੀਦਕੋਟ, 16 ਜਨਵਰੀ, ਬੋਲੇ ਪੰਜਾਬ ਬਿਊਰੋ :
ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ ਸੀਨੀਅਰ ਸਹਾਇਕ ਤਾਰਾ ਸਿੰਘ ਸ਼ਾਮਲ ਹਨ।
ਵਿਭਾਗ ਨੂੰ ਮਿਲੀ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਨ੍ਹਾਂ ਅਧਿਕਾਰੀਆਂ ਨੇ ਰੱਖ-ਰਖਾਅ ਲਈ ਅਲਾਟ ਕੀਤੇ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਜਾਅਲੀ ਬਿੱਲਾਂ ਰਾਹੀਂ ਨਾਜਾਇਜ਼ ਅਦਾਇਗੀਆਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਦੇ ਨਿਗਰਾਨ ਇੰਜਨੀਅਰ ਵੱਲੋਂ ਜਾਂਚ ਕੀਤੀ ਗਈ।