ਲੁਧਿਆਣਾ : ਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਅੱਗ, ਚਾਰ ਜੀਅ ਬੁਰੀ ਤਰ੍ਹਾਂ ਝੁਲਸੇ

ਪੰਜਾਬ

ਲੁਧਿਆਣਾ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਦਰਦਨਾਕ ਹਾਦਸੇ ਦੀ ਖਬਰ ਹੈ, ਜਿਸ ਵਿੱਚ ਪਤੀ-ਪਤਨੀ ਸਮੇਤ 2 ਬੱਚੇ ਝੁਲ਼ਸ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਪਤੀ-ਪਤਨੀ ਅਤੇ 2 ਬੱਚੇ ਬੁਰੀ ਤਰ੍ਹਾਂ ਝੁਲ਼ਸ ਗਏ ਹਨ। ਹਾਦਸਾ ਇੰਨਾ ਖਤਰਨਾਕ ਸੀ ਕਿ ਸਿਲੰਡਰ ਦੇ ਧਮਾਕੇ ਨਾਲ ਘਰ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਕੁਝ ਸਮੇਂ ਵਿੱਚ ਹੀ ਇਕੋ ਪਰਿਵਾਰ ਦੇ ਚਾਰ ਮੈਂਬਰ ਅੱਗ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਧਮਾਕੇ ਦੀ ਜ਼ਬਰਦਸਤ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੌਕੇ ’ਤੇ ਪਹੁੰਚੇ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦਿਆਂ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਚਾਨਕ ਘਰ ਵਿਚੋਂ ਧਮਾਕੇ ਦੀ ਤੇਜ਼ ਆਵਾਜ਼ ਸੁਣੀ। ਜਦੋਂ ਉਹ ਘਟਨਾ ਸਥਾਨ ਤੇ ਪਹੁੰਚੇ ਤਾਂ ਦੇਖਿਆ ਕਿ ਸਿਲੰਡਰ ਦੇ ਧਮਾਕੇ ਕਾਰਨ ਇਕੋ ਪਰਿਵਾਰ ਦੇ 4 ਮੈਂਬਰ ਬੁਰੀ ਤਰ੍ਹਾਂ ਝੁਲ਼ਸ ਚੁੱਕੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।