ਦੀਨਾਨਗਰ, 18 ਜਨਵਰੀ, ਬੋਲੇ ਪੰਜਾਬ ਬਿਊਰੋ :
ਬੀਤੇ ਦਿਨੀ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਤਹਿਤ ਆਉਂਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਨਵਾਂ ਪਿੰਡ ਬਹਾਦਰ ਵਿੱਚ ਇੱਕ ਐਨਆਰਆਈ ਵੱਲੋਂ ਇੱਕ ਔਰਤ ਸਲਿੰਦਰ ਕੌਰ ਦੀ ਚਾਕੂ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਤੋਂ ਬਾਅਦ ਪੁਰਾਣਾ ਸ਼ਾਲਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਨਿਰੰਜਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਸੀ। ਪਰ ਇਹ ਵਿਅਕਤੀ ਹੱਤਿਆ ਕਰਨ ਤੋਂ ਬਾਅਦ ਰੇਲ ਰਾਹੀਂ ਦਿੱਲੀ ਏਅਰਪੋਰਟ ਪਹੁੰਚ ਗਿਆ ਸੀ ਅਤੇ ਉੱਥੋਂ ਗਰੀਸ ਜਾਣ ਦੀ ਤਿਆਰੀ ਕਰ ਰਿਹਾ ਸੀ।
ਪਰ ਪੁਲਿਸ ਦੀ ਕਾਫੀ ਮਿਹਨਤ ਤੋਂ ਬਾਅਦ ਇਸ ਵਿਅਕਤੀ ਨੂੰ ਦਿੱਲੀ ਏਅਰਪੋਰਟ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।ਮੁਲਜ਼ਮ ਲੰਮੇ ਸਮੇਂ ਤੋਂ ਗਰੀਸ ਵਿੱਚ ਰਹਿ ਰਿਹਾ ਸੀ ਅਤੇ ਇਸ ਔਰਤ ਦੀ ਹੱਤਿਆ ਕਰਨ ਤੋਂ ਬਾਅਦ ਵੀ ਉਹ ਦਿੱਲੀ ਏਅਰਪੋਰਟ ਰਾਹੀਂ ਗਰੀਸ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਮੀਗ੍ਰੇਸ਼ਨ ਦੀ ਮਦਦ ਨਾਲ ਇਸਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।