ਜਗਜੀਤ ਡੱਲੇਵਾਲ ਨੇ ਕੇਂਦਰ ਨਾਲ ਗੱਲਬਾਤ ਦੇ ਸੱਦੇ ਤੋਂ ਬਾਅਦ ਮੈਡੀਕਲ ਸਹੂਲਤ ਲੈਣੀ ਕੀਤੀ ਸ਼ੁਰੂ

ਚੰਡੀਗੜ੍ਹ ਪੰਜਾਬ

ਖਨੌਰੀ 19 ਜਨਵਰੀ ,ਬੋਲੇ ਪੰਜਾਬ ਬਿਊਰੋ :

ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ।ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਿਆ। ਉਨ੍ਹਾਂ ਨੂੰ ਗਲੂਕੋਜ਼ ਦਿੱਤਾ ਗਿਆ। ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ  ਸੈਕਟਰ-26, ਚੰਡੀਗੜ੍ਹ ‘ਚ ਹੋਵੇਗੀ।ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖ਼ਤਮ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣਗੇ।ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ 121 ਕਿਸਾਨਾਂ ਨੇ ਕਿਹਾ ਕਿ ਪਹਿਲਾਂ ਡੱਲੇਵਾਲ ਕੁਝ ਖਾਣ, ਫਿਰ ਖਾਵਾਂਗੇ। ਉਨ੍ਹਾਂ ਨਾਲ ਹੀ ਵਰਤ ਖ਼ਤਮ ਕਰਨਗੇ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।