ਲੁਧਿਆਣਾ, 20 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਸਭ ਤੋਂ ਵੱਡੇ ਨਗਰ ਨਿਗਮ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਵਾਰਡ ਨੰਬਰ 13 ਦੇ ਕੌਂਸਲਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਬਣਾਇਆ ਗਿਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਵਾਰਡ ਨੰਬਰ 90 ਦੇ ਕੌਂਸਲਰ ਰਕੇਸ਼ ਪ੍ਰਾਸ਼ਰ ਅਤੇ ਡਿਪਟੀ ਮੇਅਰ ਵਾਰਡ ਨੰਬਰ 40 ਤੇ ਕੌਂਸਲਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ ਹੈ।