ਮੁੰਬਈ, 23 ਜਨਵਰੀ,
ਮੁੰਬਈ ਦੇ ਜੋਗੇਸ਼ਵਰੀ-ਓਸ਼ੀਵਾੜਾ ਇਲਾਕੇ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਸਕੂਲ ਦੀ ਸੁਰੱਖਿਆ ਵਧਾ ਦਿੱਤੀ ਗਈ। ਇਸ ਦੇ ਨਾਲ ਹੀ ਸਥਾਨਕ ਬਚਾਅ ਕਰਮਚਾਰੀਆਂ ਨੂੰ ਸਕੂਲ ਦੇ ਅੰਦਰ ਜਾਂਚ ਲਈ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਮੁੰਬਈ ਪੁਲਿਸ ਵਲੋਂ ਦਿੱਤੀ ਗਈ ਹੈ।
ਈਮੇਲ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ। ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।