“ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ” ਕੋਈ ਰਾਹ ਨਿਕਲੇਗਾ -ਦਿਲਜੀਤ ਦੋਸਾਂਝ

ਚੰਡੀਗੜ੍ਹ ਮਨੋਰੰਜਨ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ :

ਪੰਜਾਬੀ ਫਿਲਮ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ‘ਚ ਹੋ ਰਹੀ ਦੇਰੀ ‘ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਨ੍ਹਾਂ ਦੀ ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਪੰਜਾਬੀ ਗਾਇਕ-ਅਦਾਕਾਰ ਨੇ ਆਖ਼ਿਰਕਾਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।