ਫਿਲੌਰ, 24 ਜਨਵਰੀ,ਬੋਲੇ ਪੰਜਾਬ ਬਿਊਰੋ :
ਫਿਲੌਰ ਥਾਣੇ ਅਧੀਨ ਆਉਂਦੇ ਪਿੰਡ ਮੰਡੀ ਵਿਖੇ ਇਕ ਘਰ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਵਿਅਕਤੀ ਇਸ ਵਿਚ ਜ਼ਿੰਦਾ ਸੜ ਗਿਆ। ਅੱਗ ਲੱਗਣ ਦੀ ਘਟਨਾ ਬਾਰੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ।
ਅੱਗ ਬੁਝਾਉਣ ਤੋਂ ਬਾਅਦ, ਫਾਇਰ ਬ੍ਰਿਗੇਡ ਦੇ ਕਰਮਚਾਰੀ ਘਰ ਦੇ ਅੰਦਰ ਗਏ ਅਤੇ ਦੇਖਿਆ ਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਿੰਦਾ ਸੜ ਗਿਆ ਸੀ। ਪਿੰਡ ਵਾਸੀਆਂ ਅਤੇ ਫਾਇਰ ਵਿਭਾਗ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਮੰਡੀ ਦੇ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ ਜਿਸ ਵਿੱਚ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗ ਵਿਚ ਘਰ ਦੇ 55 ਸਾਲਾ ਮਾਲਕ ਗੁਰਦਾਵਰ ਚੰਦ ਦੀ ਵੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਲਈ ਘਰ ਦੀ ਛੱਤ ਤੋੜੀ ਅਤੇ ਲਾਸ਼ ਨੂੰ ਬਾਹਰ ਕੱਢਿਆ।