ਲੁਧਿਆਣਾ ‘ਚ ਛੋਟੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਕਾਤਲ ਔਰਤ ਨੂੰ ਮਿਲੀ ਫਾਂਸੀ ਦੀ ਸਜ਼ਾ

ਚੰਡੀਗੜ੍ਹ ਪੰਜਾਬ


ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।
ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਛੋਟੀ ਬੱਚੀ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੇ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

Leave a Reply

Your email address will not be published. Required fields are marked *