ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :
ਅੱਜ ਪੰਜਾਬ ਦੇ ਕਈ ਮੁੱਖ ਸ਼ਹਿਰਾਂ ਨੂੰ ਦਲਿਤ ਸਮਾਜ ਵੱਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੋਸ ਪ੍ਰਗਟਾਵੇ ਦੇ ਮੱਦੇਨਜ਼ਰ, ਜਲੰਧਰ, ਲੁਧਿਆਣਾ, ਫਗਵਾੜਾ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਬੰਦ ਦੀ ਸੰਭਾਵਨਾ ਹੈ।
ਜਲੰਧਰ ਵਿੱਚ ਬੰਦ ਦੇ ਸੱਦੇ ਨਾਲ ਕਈ ਨਿੱਜੀ ਸਕੂਲਾਂ ਨੇ ਅੱਜ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਗਿਆ ਹੈ। ਹੋਰ ਸ਼ਹਿਰਾਂ ਜਿਵੇਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਮੋਗਾ ਵਿੱਚ ਵੀ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਦਲਿਤ ਸਮਾਜ ਵੱਲੋਂ ਇਹ ਬੰਦ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੇ ਹੋਏ ਅਪਮਾਨ ਦੇ ਖਿਲਾਫ ਕੀਤਾ ਜਾ ਰਿਹਾ ਹੈ।
ਬੰਦ ਦੌਰਾਨ ਕਈ ਸ਼ਹਿਰਾਂ ਵਿੱਚ ਸੁਰੱਖਿਆ ਲਈ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਨਿੱਜੀ ਸਕੂਲ ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਨਹੀਂ ਹੋ ਜਾਂਦਾ, ਸਕੂਲ ਬੰਦ ਰਹਿਣਗੇ।