ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :
2025 ਦੇ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। 1 ਫ਼ਰਵਰੀ, 2025 ਤੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 4 ਤੋਂ 7 ਰੁਪਏ ਤੱਕ ਘਟਾ ਦਿੱਤੀ ਗਈ ਹੈ।
ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਤਾਜ਼ਾ ਕੀਮਤਾਂ 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਲਈ ਹੈ, ਜਦਕਿ 14 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 1 ਅਗਸਤ 2024 ਤੋਂ ਕੋਈ ਬਦਲਾਅ ਨਹੀਂ ਕੀਤਾ ਗਿਆ।