ਖਰੜ, 1 ਜਨਵਰੀ,ਬੋਲੇ ਪੰਜਾਬ ਬਿਊਰੋ :
ਬੀਤੀ ਰਾਤ ਤਕਰੀਬਨ 11 ਵਜੇ ਖਰੜ ਸਿਵਜੋਤ ਇਨਕਲੇਵ ‘ਚ ਇੱਕ 31 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪਹਿਲਾਂ ਗੋਲੀਆਂ ਚਲਾਈਆਂ। ਉਸ ਤੋਂ ਬਾਅਦ ਕਿਰਪਾਨਾਂ ਮਾਰ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਵਾਰਦਾਤ ਨੂੰ ਅੰਜਾਮ ਨੂੰ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ।
ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰਾਮਪੁਰਾ ਬਠਿੰਡਾ ਵਜੋਂ ਹੋਈ ਹੈ। ਮ੍ਰਿਤਕ ਪਹਿਲਾਂ ਕਬੱਡੀ ਪਲੇਅਰ ਸੀ ਅਤੇ ਫ਼ਿਲਹਾਲ ਖਰੜ ‘ਚ ਜਿੰਮ ਟਰੇਨਰ ਸੀ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਮੈਨੂੰ ਹੋਰ ਕੁਝ ਨਹੀਂ ਚਾਹੀਦਾ ਬੱਸ ਮੈਨੂੰ ਇਨਸਾਫ਼ ਦਿਵਾ ਦਿਓ।
ਇਸ ਸਬੰਧੀ ਖਰੜ ਦੇ ਡੀਐਸਪੀ ਕਰਨ ਸੰਧੂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਮਿਲ ਚੁੱਕੀ ਹੈ ਤੇ ਪੁਲਿਸ ਦੀਆਂ ਟੀਮਾਂ ਬਦਮਾਸ਼ਾਂ ਨੂੰ ਫੜਨ ਲਈ ਰਵਾਨਾ ਹੋ ਚੁੱਕੀਆਂ ਹਨ। ਬਹੁਤ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।