ਚੰਡੀਗੜ੍ਹ 1 ਫਰਵਰੀ ,ਬੋਲੇ ਪੰਜਾਬ ਬਿਊਰੋ :
ਬਜਟ ਤੇ ਆਪਣੀ ਪ੍ਰਤੀਕਿਰਿਆ ਤੇ ਕੇਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੂੰ ਵਧਾਈਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋ ਪੇਸ਼ ਕੀਤਾ ਬਜਟ ਭਾਰਤ ਨੂੰ ਵਿਸ਼ਵ ਦੀ ਸਭ ਤੋ ਵੱਡੀ ਤਾਕਤ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਸਾਬਤ ਹੋਵੇਗਾ ।ਇਹ ਬਜਟ ਆਮ ਲੋਕਾ ਦੇ ਲਈ ਤੋਹਫਾ ਹੈ ,ਇਹ ਬਜਟ ਨੌਜਵਾਨ, ਗਰੀਬ ,ਕਿਸਾਨ, ਔਰਤਾ,ਵਿਉਪਾਰੀਆ,ਉਦਯੋਗਪਤੀਆਂ ਸਮੇਤ ਸਮਾਜ ਦੇ ਸਾਰੇ ਵਰਗਾ ਤੇ ਖੇਤਰਾ ਦਾ ਵਿਕਾਸ ਕਰੇਗਾ।