ਮੋਗਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਫਾਇਰਿੰਗ, ਫੈਲੀ ਦਹਿਸ਼ਤ

ਪੰਜਾਬ

ਮੋਗਾ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਮੋਗਾ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਚੜਿੱਕ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਫਾਇਰਿੰਗ ਕਰ ਦਿੱਤੀ। ਜਾਣਕਾਰੀ ਅਨੁਸਾਰ, ਮੋਗਾ ਦੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਮੌਕੇ ’ਤੇ ਮਿਲੀ ਜਾਣਕਾਰੀ ਮੁਤਾਬਕ, ਕੁਝ ਦਿਨ ਪਹਿਲਾਂ ਵਿਪਾਰੀ ਨੂੰ 30 ਲੱਖ ਰੁਪਏ ਦੀ ਮੰਗ ਕਰਨ ਵਾਲਾ ਇੱਕ ਫ਼ੋਨ ਆਇਆ ਸੀ, ਜਿਸ ਦੀ ਸ਼ਿਕਾਇਤ ਬਾਅਦ ਪੁਲਿਸ ਨੇ ਵਪਾਰੀ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ, ਪਰ ਉਨ੍ਹਾਂ ਨੇ ਇਹ ਸੁਰੱਖਿਆ ਵਾਪਸ ਕਰ ਦਿੱਤੀ। ਇਸ ਤੋਂ ਬਾਅਦ ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਵਿਅਕਤੀ ਉਸ ਕੱਪੜਾ ਵਪਾਰੀ ਸਤਿੰਦਰ ਕੁਮਾਰ ਅਤੇ ਅਮਰਨਾਥ ਦੇ ਘਰ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।