ਫਿਲੌਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :
ਫਿਲੌਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ 148 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਬ ਇੰਸਪੈਕਟਰ ਸਾਹਿਬਮੀਤ ਸਿੰਘ ਇੰਚਾਰਜ ਦੇਗੀ ਅੰਪਰਾ ਵੱਲੋਂ ਚੈਕਿੰਗ ਕਰਦੇ ਹੋਏ ਪੁਰਸਾ ਬੇਅਬਾਦ ਭੇਠਾ ਸਮਰਾਤੀ ਰੋਡ ਅੱਪਰਾ ਤੋਂ 4 ਵਿਅਕਤੀ ਲਖਵਿੰਦਰ ਉਰਫ ਲੱਖਾ ਵਾਸੀ ਨਗਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਪਵਨ ਕੁਮਾਰ ਉਰਫ ਪਵਨ ਵਾਸੀ ਮੁਹੱਲਾ ਸੰਤੋਖਪੁਰਾ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਜੁਕੇਸ ਉਰਫ ਜੋਟੀ ਵਾਸੀ ਮੁਹੱਲਾ ਸੰਤੋਖਪੁਰਾ ਫਿਲੌਰ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ, ਸਰਾਫਤ ਅਲੀ ਵਾਸੀ ਜਗਤਪੁਰਾ ਪੰਜਦੇਰਾ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਸੇ 148 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।