ਨਵੀਂ ਦਿੱਲੀ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਸ਼ੂਗਰ ਲੈਵਲ ਦੀ ਨਿਯਮਤ ਜਾਂਚ ਕਰਵਾਉਣ ਅਤੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਰੈਗੂਲਰ ਡਾਕਟਰ ਦੀ ਸਲਾਹ ਲੈਣ ਦੀ ਅਪੀਲ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣਾ ਜਵਾਬ ਦਾਇਰ ਕੀਤਾ ਸੀ।
ਈਡੀ ਵੱਲੋਂ ਪੇਸ਼ ਹੋਏ ਵਕੀਲ ਜ਼ੁਹੈਬ ਹੁਸੈਨ ਨੇ ਵੀਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਅੰਬ ਅਤੇ ਮਿਠਾਈਆਂ ਖਾ ਰਹੇ ਹਨ ਅਤੇ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾਉਣ ਲਈ ਚੀਨੀ ਦੇ ਨਾਲ ਚਾਹ ਪੀ ਰਹੇ ਹਨ ਅਤੇ ਇਸ ਨੂੰ ਜ਼ਮਾਨਤ ਲੈਣ ਦੇ ਲਈ ਮੈਡੀਕਲ ਆਧਾਰ ਵਜੋਂ ਵਰਤਿਆ ਜਾ ਸਕਦਾ ਹੈ।
ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਈਡੀ ਦੀਆਂ ਦਲੀਲਾਂ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਜਾਂਚ ਏਜੰਸੀ ਇਹ ਦੋਸ਼ ਸਿਰਫ਼ ਮੀਡੀਆ ਲਈ ਹੀ ਲਗਾ ਰਹੀ ਹੈ।