ਮਾਨਸਾ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਬਾਹਰ ਗੋਲੀਬਾਰੀ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ੁੱਕਰਵਾਰ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ’ਚ 7 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚੋਂ ਜੱਸੀ ਪੈਂਚਰ, ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਸ਼ਾਮਲ ਹਨ। ਪੁਲਿਸ ਅਨੁਸਾਰ ਇਸ ਪੂਰ੍ਹੇ ਮਾਮਲੇ ਨੂੰ ਫ਼ਿਰੋਜ਼ਪੁਰ ’ਚ ਬੰਦ ਜੱਸੀ ਪੈਂਚਰ, ਜਸ਼ਨ ਇੰਗਲੈਂਡ ਤੇ ਹੁਸਨ ਕੈਨੇਡਾ ਨੇ ਅੰਜਾਮ ਦਿੱਤਾ ਹੈ।
ਬੀਤੇ ਦਿਨ੍ਹੀਂ ਮਾਨਸਾ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲ਼ੀਆਂ ਚਲਾਈਆਂ ਸਨ। ਹਮਲਾਵਰਾਂ ਨੇ ਸੰਘਣੀ ਧੁੰਦ ’ਚ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਗੇਟ ’ਤੇ ਗੋਲ਼ੀਆਂ ਚਲਾਈਆਂ ਸਨ ਅਤੇ ਇਸ ਬਾਅਦ ਸੀਸੀਟੀਵੀ ’ਚ ਇਹ ਘਟਨਾ ਕੈਦ ਹੋ ਗਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਮਲਾਵਰਾਂ ਨੇ 30 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਸੀ। ਪਰਿਵਾਰ ਨੂੰ ਵਿਦੇਸ਼ੀ ਨੰਬਰ ਤੋਂ ਫ਼ੋਨ ਤੇ ਸੁਨੇਹਾ ਆਇਆ ਸੀ।
![](https://www.bolepunjab.com/wp-content/uploads/2025/02/signal-2025-02-08-061700_002.png)