ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੋਣ ਹਲਕੇ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ 18 ਫ਼ਰਵਰੀ ਤਕ ਹਲਕਿਆਂ ਦੀਆਂ ਤਜਵੀਜ਼ਾਂ ਦਾ ਕੰਮ ਨੇਪਰੇ ਚਾੜ੍ਹਿਆ ਜਾਣਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਚੋਣ ਹਲਕਿਆਂ ਦੇ ਨਕਸ਼ੇ ਤਿਆਰ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਹੈ।
ਪੰਜਾਬ ਵਿਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਈਆਂ ਸਨ ਅਤੇ ਨਵੀਆਂ ਪੰਚਾਇਤਾਂ ਨੇ ਆਪਣਾ ਕੰਮਕਾਜ ਵੀ ਸ਼ੁਰੂ ਕਰ ਦਿੱਤਾ ਹੈ। ਦੂਜੇ ਗੇੜ ਵਿਚ ਹੁਣ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀ ਚੋਣ ਕਰਵਾਈ ਜਾ ਰਹੀ ਹੈ।
![](https://www.bolepunjab.com/wp-content/uploads/2025/02/signal-2025-02-08-120831_002.jpeg)