ਨਵੀਂ ਦਿੱਲੀ ,9 ਫਰਵਰੀ ,ਬੋਲੇ ਪੰਜਾਬ ਬਿਊਰੋ :
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਤਿਸ਼ੀ ਵੱਲੋਂ ਆਪਣਾ ਅਸਤੀਫਾ ਉਪ ਰਾਜਵਾਲ ਵੀ ਕੇ ਸਿੰਘ ਨੂੰ ਸੌਪ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਹੋ ਗਈ ਹੈ। 70 ਵਿਧਾਨ ਸਭਾ ਸੀਟਾਂ ਵਿਚੋਂ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ ਮਿਲੀਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ ਨੂੰ 22 ਸੀਟਾਂ ਉਤੇ ਹੀ ਜਿੱਤ ਪ੍ਰਾਪਤ ਹੋਈ ਹੈ।