ਖਨੌਰੀ 10 ਫਰਵਰੀ ,ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵੱਲੋਂ 12 ਫਰਵਰੀ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਏਕਤਾ ਮੀਟਿੰਗ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਵੱਲੋਂ 14 ਫਰਵਰੀ ਨੂੰ ਬੁਲਾਈ ਗਈ ਮੀਟਿੰਗ ਸਫਲ ਨਾ ਹੋਈ ਅਤੇ ਗੱਲਬਾਤ ਅੱਗੇ ਨਾ ਵਧੀ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨਗੇ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 77ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਪਿਛਲੇ 7 ਦਿਨਾਂ ਤੋਂ ਉਹ ਬਿਨਾਂ ਡਾਕਟਰੀ ਸਹੂਲਤਾਂ ਤੋਂ ਮਰਨ ਵਰਤ ‘ਤੇ ਹਨ।ਉਨ੍ਹਾਂ ਦੀਆਂ ਜ਼ਿਆਦਾਤਰ ਨਾੜਾਂ ਬੰਦ ਹੋ ਗਈਆਂ ਹਨ, ਉ੍ਨ੍ਹਾਂ ਦੇ ਪੈਰਾਂ ਤੇ ਡਰਿਪ ਲਗਾਉਣੀ ਪੈ ਰਹੀ ਹੈ ਜਿਸ ਕਾਰਨ ਡਾਕਟਰਾਂ ਨੂੰ ਉਸ ਨੂੰ ਡਾਕਟਰੀ ਸਹੂਲਤਾਂ ਦੇਣ ‘ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।