ਨਵੀਂ ਦਿੱਲੀ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ’ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਦੀ ਸਿਆਸਤ ਦਾ ਰੁਖ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਦਰਮਿਆਨ, ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ’ਚ ਪੰਜਾਬ ਦੇ ਵਿਧਾਇਕਾਂ ਦੀ ਬੈਠਕ ਬੁਲਾਈ ਹੈ।
ਇਸ ਬੈਠਕ ’ਤੇ ਸਭ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ। ਕੇਜਰੀਵਾਲ ਕਪੂਰਥਲਾ ਹਾਊਸ ਵਿੱਚ ਸਵੇਰੇ 11 ਵਜੇ ਵਿਧਾਇਕਾਂ ਨੂੰ 2027 ਦੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੁਰੁਮੰਤਰ ਦੇਣਗੇ। ਇਸੇ ਦੇ ਨਾਲ ਕੁਝ ਨਾਰਾਜ਼ ਵਿਧਾਇਕ ਵੀ ਆਪਣੇ ਮਸਲੇ ਰੱਖਣਗੇ।
ਪੰਜਾਬ ਦੇ ਪਾਰਟੀ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਹ ਬੈਠਕ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ, ਹਾਰ ਦੇ ਕਾਰਨ ਅਤੇ ਆਪਣੀਆਂ ਕਮਜ਼ੋਰੀਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ। ਇਸੇ ਵਿਚਕਾਰ ਪਾਰਟੀ ਦੇ ਕੁਝ ਵਿਧਾਇਕਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਭ ਨੂੰ ਦਿੱਲੀ ਸੱਦਣ ਦਾ ਮਕਸਦ ਇਹ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਰਕਰਾਰ ਰੱਖਣ ਲਈ ਗੁਰਮੰਤਰ ਦੇਣਗੇ।
![](https://www.bolepunjab.com/wp-content/uploads/2025/02/signal-2025-02-11-092632_002.png)