ਨਸ਼ੇ ਦੀ ਹਾਲਤ ‘ਚ ਸਿਵਲ ਹਸਪਤਾਲ ਵਿੱਚ ਹੰਗਾਮਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦਾ ਮੈਡੀਕਲ ਕਰਵਾਇਆ

ਪੰਜਾਬ


ਲੁਧਿਆਣਾ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਦੇਰ ਰਾਤ ਸਿਵਲ ਹਸਪਤਾਲ ਵਿੱਚ ਪੁਲਿਸ ਮੁਲਾਜ਼ਮਾਂ ਵਲੋਂ ਹੰਗਾਮਾ ਕੀਤਾ ਗਿਆ। ਦਰਅਸਲ, ਇੱਥੇ ਇਕ ਮੁਲਾਜ਼ਮ ਨੇ ਕਾਰ ਡਿਵਾਈਡਰ ’ਤੇ ਚੜ੍ਹਾ ਦਿੱਤੀ। ਉਹ ਨਸ਼ੇ ਵਿੱਚ ਸੀ। ਜਦੋਂ ਚੌਕੀ ਵਿੱਚ ਜਾ ਕੇ ਵੇਖਿਆ ਤਾਂ ਚੌਕੀ ਇੰਚਾਰਜ ਅਤੇ ਇੱਕ ਹੋਰ ਮੁਲਾਜ਼ਮ ਦੀ ਹਾਲਤ ਵੀ ਠੀਕ ਨਹੀਂ ਸੀ।
ਲੋਕਾਂ ਦਾ ਦੋਸ਼ ਹੈ ਕਿ ਉਹ ਵੀ ਨਸ਼ੇ ਵਿੱਚ ਸਨ। ਇਸ ਦੇ ਬਾਅਦ ਥਾਣਾ ਡਿਵੀਜ਼ਨ ਨੰਬਰ-2 ਦੇ ਐਸ.ਐਚ.ਓ. ਨੂੰ ਇਸ ਦੀ ਸੂਚਨਾ ਦਿੱਤੀ ਗਈ। ਇੰਸਪੈਕਟਰ ਗੁਰਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਚੌਕੀ ਇੰਚਾਰਜ ਸਮੇਤ ਤਿੰਨੋਂ ਮੁਲਾਜ਼ਮਾਂ ਦਾ ਮੈਡੀਕਲ ਕਰਵਾਇਆ। ਹਾਲਾਂਕਿ, ਪੁਲਿਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਨਸ਼ਾ ਨਹੀਂ ਕੀਤਾ ਸੀ। ਪਰ ਉਨ੍ਹਾਂ ਦੇ ਬੋਲਣ ਦੀ ਹਾਲਤ ਇਸ ਤਰ੍ਹਾਂ ਦੀ ਸੀ ਕਿ ਉਹਨਾਂ ਨੇ ਬਹੁਤ ਨਸ਼ਾ ਕੀਤਾ ਹੋਇਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੇਰ ਰਾਤ ਸਿਵਲ ਹਸਪਤਾਲ ਦੀ ਚੌਕੀ ਵਿੱਚ ਅਕਸਰ ਗਲਾਸੀ ਖੜਕਦੀ ਹੈ। ਫਿਲਹਾਲ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।