ਗੁਰਦਾਸਪੁਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਗੁਰਦਾਸਪੁਰ ਦੇ ਪਿੰਡ ਸ਼ਹੂਰ ‘ਚ ਪੰਚਾਇਤ ਦੇ ਕੰਮ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ। ਸ਼ਰੇਆਮ ਇੱਕ ਨੌਜਵਾਨ ‘ਤੇ ਫਾਇਰਿੰਗ ਕੀਤੀ ਜਾਂਦੀ ਹੈ। ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ, ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਨਿਰਮਲ ਸਿੰਘ ਸਰਪੰਚ ਦਾ ਭਰਾ ਦੱਸਿਆ ਜਾ ਰਿਹਾ ਹੈ। ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।ਪੁਲਿਸ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।