ਮੁੱਖ ਦਫਤਰ ਵੱਲੋਂ ਮਸਲੇ ਹੱਲ ਨਾਂ ਕਰਨ ਤੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ
ਚੰਡੀਗੜ੍ਹ 13 ਫਰਵਰੀ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 25-02-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ 27 ਏ ਪਲਾਟ ਨੰਬਰ 1ਬੀ ਚੰਡੀਗੜ੍ਹ ਵਿਖੇ ਰੋਸ ਧਰਨਾ ਦੇਵੇਗੀ ਜਥੇਬੰਦੀ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਰਨਲ ਸਕੱਤਰ ਫੁੰਮਣ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਤਾਰ ਸਿੰਘ ਗਿੱਲ,ਦਰਸ਼ਨ ਸ਼ਰਮਾ, ਸ਼ਿੰਦਰਪਾਲ ਸਿੰਘ,ਸੁਖਚੈਨ ਸਿੰਘ ਨੇ ਕਿਹਾ ਕਿ ਫੀਲਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ 12 ਦਸੰਬਰ 2024 ਨੂੰ ਜੋ ਮੀਟਿੰਗ ਕੀਤੀ ਗਈ ਸੀ ਮੀਟਿੰਗ ਦੌਰਾਨ ਹੋਏ ਫੈਸਲਿਆਂ ਸਬੰਧੀ ਨਾਂ ਹੀ ਕੋਈ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਗਏ ਹਨ ਨਾਂ ਹੀ ਉਸ ਮੀਟਿੰਗ ਦੀ ਕੋਈ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਤਾਂ ਜੋ ਮੁੱਖ ਦਫਤਰ ਦੀਆਂ ਜਾਰੀ ਹਦਾਇਤਾਂ ਨੂੰ ਦੇਖਦੇ ਹੋਏ ਸਰਕਲ ਪੱਧਰਾਂ ਦੇ ਉੱਤੇ ਫੀਲਡ ਮੁਲਾਜ਼ਮਾਂ ਦੇ ਕੰਮ ਹੋ ਸਕਣ। ਆਗੂਆਂ ਨੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮੀਟਿੰਗਾਂ ਦੌਰਾਨ ਹੋਏ ਫੀਲਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ,ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਮਹਿਕਮਾ ਸੀਵਰੇਜ ਬੋਰਡ ਦੇ ਸਰਵਿਸ ਰੂਲ ਬਣਾਏ ਜਾਣ,ਦਰਜਾ ਚਾਰ ਫੀਲਡ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਕੰਨਟੈਕਟ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਫੀਲਡ ਵਿੱਚ ਕੰਟਰੈਕਟ, ਰੈਗੂਲਰ ਕਰਮਚਾਰੀਆਂ ਨੂੰ ਤਨਖਾਹਾਂ ਪਹਿਲ ਦੇ ਅਧਾਰ ਤੇ ਦੇਣ ਦਾ ਪ੍ਰਬੰਧ ਕੀਤਾ ਜਾਵੇ, ਰਿਟਾਇਰਡ ਕਰਮਚਾਰੀਆਂ ਦੇ ਬਕਾਏ ਜਲਦੀ ਦਿੱਤੇ ਜਾਣ,ਖਾਲੀ ਪੋਸਟਾਂ ਭਰੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ।ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਜੇਕਰ ਰੋਸ ਧਰਨੇ ਤੋਂ ਪਹਿਲਾਂ ਜਥੇਬੰਦੀ ਨਾਲ ਗੱਲਬਾਤ ਕਰਕੇ ਮਸਲੇ ਹੱਲ ਨਾਂ ਕੀਤੇ ਗਏ ਤਾਂ ਦਿੱਤੇ ਗਏ ਉਕਤ ਨੋਟਿਸ ਅਨੁਸਾਰ 25-02-2025 ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਪੰਜਾਬ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਸ ਰੋਸ ਧਰਨੇ ਵਿੱਚ ਸ਼ਾਮਿਲ ਹੋਣਗੇ।