ਅੰਮ੍ਰਿਤਸਰ, 17 ਫਰਵਰੀ,ਬੋਲੇ ਪੰਜਾਬ ਬਿਊਰੋ :
ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈਕੇ ਅਮਰੀਕਾ ਦਾ ਇੱਕ ਹੋਰ, ਤੀਜਾ ਜਹਾਜ਼ ਬੀਤੀ ਰਾਤ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ 112 ਭਾਰਤੀਆਂ ਨੂੰ ਲੈਕੇ ਅਮਰੀਕਾ ਦਾ ਜਹਾਜ਼ ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ’ਤੇ ਉਤਰਿਆ। ਲੰਮੇ ਸਮੇਂ ਤੋਂ ਉਡੀਕ ਕਰ ਰਹੇ ਭਾਰਤੀ ਪਰਿਵਾਰਕ ਮੈਂਬਰਾਂ ਨੇ ਰਾਹਤ ਦੀ ਸਾਹ ਲਈ।
ਦੱਸ ਦੇਈਏ ਕਿ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈਕੇ ਅਮਰੀਕੀ ਜਹਾਜ਼ ਲਗਾਤਾਰ ਅੰਮ੍ਰਿਤਸਰ ਏਅਰਪੋਰਟ ’ਤੇ ਉਤਰ ਰਹੇ ਹਨ, ਅਤੇ ਇੱਕ ਹੋਰ ਫਲਾਈਟ ਅੰਮ੍ਰਿਤਸਰ ਏਅਰਪੋਰਟ ’ਤੇ ਲੈਂਡ ਹੋਈ ਹੈ। ਦੱਸਣਯੋਗ ਹੈ ਕਿ ਗੁਜਰੇ ਦਿਨ ਵੀ 116 ਭਾਰਤੀਆਂ ਨੂੰ ਲੈਕੇ ਅਮਰੀਕੀ ਜਹਾਜ਼ ਉਤਰੇਆ ਸੀ।
