ਕਪੂਰਥਲਾ, 17 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੇ ਨਡਾਲਾ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਣ ਗਈ ਇੱਕ ਬਜ਼ੁਰਗ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਔਰਤ ਦੀ ਪਛਾਣ ਜਸਬੀਰ ਕੌਰ ਪਤਨੀ ਸਵਰਗੀ ਮਾਸਟਰ ਨਰਿੰਦਰ ਸਿੰਘ ਵਾਸੀ ਨਡਾਲਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਜਸਬੀਰ ਕੌਰ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀ ਸੀ। ਜਦੋਂ ਔਰਤ ਮੱਥਾ ਟੇਕ ਕੇ ਪਰਿਕਰਮਾ ਕਰਨ ਲੱਗੀ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਇਸ ਦੌਰਾਨ ਸੇਵਾਦਾਰ ਨੇ ਬਜ਼ੁਰਗ ਔਰਤ ਦੇ ਪਰਿਵਾਰ ਨੂੰ ਸੂਚਿਤ ਕੀਤਾ।
