ਗੁਰਦਾਸਪੁਰ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸੋਮਵਾਰ ਦੇਰ ਰਾਤ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਧਮਾਕਾ ਕੀਤਾ ਗਿਆ। ਜਿਸ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਹੋ ਰਹੇ ਲੜੀਵਾਰ ਧਮਾਕਿਆਂ ਵਿੱਚੋਂ ਇੱਕ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਧਮਾਕੇ ਦੀ ਜ਼ਿੰਮੇਵਾਰੀ ਵੀ ਅੱਤਵਾਦੀ ਹੈਪੀ ਪਾਸੀਆਂ ਨੇ ਲਈ ਹੈ। ਜਿਸ ‘ਚ ਸ਼ੇਰਾ ਮਾਨ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਹੈਪੀ ਪਸਿਆਣਾ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮ ਨੇ ਦੋ ਮਹੀਨੇ ਪਹਿਲਾਂ ਉਸ ਦੇ ਘਰ ਛਾਪਾ ਮਾਰ ਕੇ ਉਸ ਦੇ ਪਰਿਵਾਰ ਨਾਲ ਬਦਸਲੂਕੀ ਕੀਤੀ ਸੀ, ਜਿਸ ਕਾਰਨ ਉਸ ਨੇ ਗੁੱਸੇ ਵਿੱਚ ਆ ਕੇ ਇਹ ਕਦਮ ਚੁੱਕਿਆ।
