ਮਲੋਟ, 18 ਫਰਵਰੀ,ਬੋਲੇ ਪੰਜਾਬ ਬਿਊਰੋ :
ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਪੰਜਾਬ ਰੋਡਵੇਜ਼ ਦੀ ਇੱਕ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮਲੋਟ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਦਕਿ ਕੁਝ ਜ਼ਿਆਦਾ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਸ੍ਰੀ ਮੁਕਤਸਰ ਸਾਹਿਬ ਭੇਜਿਆ ਗਿਆ।
ਇਸ ਤੋਂ ਇਲਾਵਾ, ਅੱਜ ਹੀ ਕੋਟਕਪੂਰਾ-ਫ਼ਰੀਦਕੋਟ ਨੇੜੇ ਵੀ ਇੱਕ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ, ਜਦੋਂ ਉਹ ਅਚਾਨਕ ਸੇਮ ਨਾਲੇ ’ਚ ਡਿੱਗ ਪਈ।ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ।ਦੋਵੇਂ ਹਾਦਸਿਆਂ ਦੀ ਜਾਂਚ ਜਾਰੀ ਹੈ।
