ਹੁਸ਼ਿਆਰਪੁਰ, 19 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।
ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਨ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਐਡਵੋਕੇਟ ਧਾਮੀ ਦੇ ਅਸਤੀਫੇ ਨਾਲ ਜੁੜੇ ਸਾਰੇ ਮਸਲੇ ਨੂੰ ਹੱਲ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਉਹਨਾਂ ਨਾਲ ਨਿਰੰਤਰ ਗੱਲਬਾਤ ਕਰਦੇ ਰਹਾਂਗੇ ਤੇ ਸਾਰੇ ਮਸਲਿਆਂ ਦੇ ਹੱਲ ਵਾਸਤੇ ਕੰਮ ਕਰਾਂਗੇ।
ਇਸ ਦੌਰਾਨ ਉਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਘਰ ਵਿਚ ਪੋਤਰੇ ਦੀ ਦਾਤ ਮਿਲਣ ’ਤੇ ਵਧਾਈਆਂ ਵੀ ਦਿੱਤੀਆਂ। ਵਫਦ ਵਿਚ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਵਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ ਬੱਬੇਹਾਲੀ, ਲਾਲੀ ਬਾਜਵਾ ਤੇ ਕੁਲਵੰਤ ਸਿੰਘ ਮੰਨਣ ਵੀ ਸ਼ਾਮਲ ਸਨ।
