ਰੇਖਾ ਗੁਪਤਾ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ

ਨੈਸ਼ਨਲ

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਸਮਾਗਮ ਦੌਰਾਨ ਛੇ ਹੋਰ ਮੰਤਰੀਆਂ ਨੇ ਵੀ ਆਪਣੀ ਜ਼ਿੰਮੇਵਾਰੀ ਸੰਭਾਲਣ ਲਈ ਸਹੁੰ ਚੁੱਕੀ। ਨਵੇਂ ਮੰਤਰੀਆਂ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਦੇ ਨਾਂ ਸ਼ਾਮਲ ਹਨ।
ਰਾਮਲੀਲਾ ਮੈਦਾਨ ਵਿੱਚ ਹੋਏ ਇਸ ਸਹੁੰ ਚੁੱਕ ਸਮਾਗਮ ’ਚ ਭਾਜਪਾ ਦੇ ਬਹੁਤ ਸਾਰੇ ਆਗੂ ਅਤੇ ਹਜ਼ਾਰਾਂ ਸਮਰਥਕ ਮੌਜੂਦ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।