ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਹੋਈ ਸੁਣਵਾਈ, ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਚੰਡੀਗੜ੍ਹ

ਚੰਡੀਗੜ੍ਹ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ ਹੋਈ। ਅਦਾਲਤ ਨੇ ਪੁੱਛਿਆ ਕਿ ਹੁਣ ਜਦੋਂ ਲੋਕ ਸਭਾ ਸੈਸ਼ਨ ਖਤਮ ਹੋ ਗਿਆ, ਜ਼ਮਾਨਤ ਦਾ ਕੀ ਫਾਇਦਾ।
ਅੰਮ੍ਰਿਤਪਾਲ ਦੇ ਵਕੀਲ ਨੇ ਸ਼ੰਕਾ ਜਤਾਈ ਕਿ 60 ਦਿਨਾਂ ਦੀ ਗੈਰਹਾਜ਼ਰੀ ਪੂਰੀ ਹੋਣ ’ਤੇ ਉਨ੍ਹਾਂ ਦੀ ਸੀਟ ਖਾਲੀ ਐਲਾਨੀ ਜਾ ਸਕਦੀ ਹੈ।ਇਸ ’ਤੇ ਅਦਾਲਤ ਨੇ ਜਾਣਨਾ ਚਾਹਿਆ ਕਿ ਕੀ ਉਹ ਵਰਚੁਅਲ ਤੌਰ ’ਤੇ ਸੰਸਦ ’ਚ ਸ਼ਾਮਲ ਹੋ ਸਕਦੇ ਹਨ।
ਕੋਰਟ ਨੇ ਕੇਂਦਰ ਸਰਕਾਰ ਨੂੰ ਮੰਗਲਵਾਰ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਵਕੀਲਾਂ ਮੁਤਾਬਕ, 60 ਦਿਨ ਪੂਰੇ ਹੋਣ ਵਿੱਚ ਕੇਵਲ ਛੇ ਦਿਨ ਬਾਕੀ ਹਨ। ਅਦਾਲਤ ਨੇ ਸਲਾਹ ਦਿੱਤੀ ਕਿ ਜਦ 10 ਮਾਰਚ ਨੂੰ ਸੈਸ਼ਨ ਸ਼ੁਰੂ ਹੋਵੇ, ਤਾਂ ਉਹ ਨਵੇਂ ਨੋਟਿਸ ਸਮੇਤ ਕੋਰਟ ’ਚ ਆਉਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।