ਫਿਰੋਜ਼ਪੁਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ. ਅਧਿਕਾਰੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਰੱਦ ਕਰ ਦਿੱਤਾ ਗਿਆ ਹੈ ਅਤੇ ਉਹ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਹੁਦੇ ‘ਤੇ ਬਣੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਭੂਪਿੰਦਰ ਸਿੰਘ, ਜੋਨਲ ਏ.ਆਈ.ਜੀ. ਸੀ.ਆਈ.ਡੀ. ਲੁਧਿਆਣਾ ਨੂੰ ਐੱਸ.ਐੱਸ.ਪੀ. ਫਿਰੋਜ਼ਪੁਰ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਦੀ ਥਾਂ ਮਨਜੀਤ ਸਿੰਘ, ਐੱਸ.ਪੀ. ਪੀ.ਬੀ.ਆਈ. ਕਪੂਰਥਲਾ ਨੂੰ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ।
