ਮੰਡੀ ਗੋਬਿੰਦਗੜ੍ਹ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ :
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ ਜੀ.ਟੀ. ਰੋਡ ’ਤੇ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਛੋਟੀ ਬੱਚੀ ਸਮੇਤ ਇੱਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ ਲੁਧਿਆਣਾ ਦਾ ਇੱਕ ਪਰਿਵਾਰ ਸਵਾਰ ਸੀ, ਜੋ ਮਹਾਕੁੰਭ ਤੋਂ ਲੁਧਿਆਣਾ ਵਾਪਸ ਜਾ ਰਿਹਾ ਸੀ। ਸੀ.ਸੀ.ਟੀ.ਵੀ. ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਾਰ ਸਰਹਿੰਦ ਵੱਲੋਂ ਆ ਰਹੀ ਸੀ, ਜੋ ਸਥਾਨਕ ਗੋਲਡਨ ਹਾਈਟਸ ਹੋਟਲ ਦੇ ਸਾਹਮਣੇ ਜੀ.ਟੀ. ਰੋਡ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾ ਗਈ।
ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਛੋਟੀ ਬੱਚੀ, ਇੱਕ ਮਹਿਲਾ ਅਤੇ ਦੋ ਵਿਅਕਤੀਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਗੰਭੀਰ ਰੂਪ ਵਿੱਚ ਜ਼ਖਮੀ ਇੱਕ ਮਹਿਲਾ ਨੂੰ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ।
ਇਸ ਦੌਰਾਨ ਹਾਦਸੇ ਤੋਂ ਬਾਅਦ ਕੁਝ ਲੋਕਾਂ ਨੂੰ ਕਾਰ ਦਾ ਸਮਾਨ ਚੋਰੀ ਕਰਕੇ ਭੱਜਦੇ ਦੇਖਿਆ ਗਿਆ, ਜਿਸ ਵਿੱਚ ਬੈਟਰੀ ਅਤੇ ਹੋਰ ਸਮਾਨ ਸ਼ਾਮਲ ਸੀ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਪੁਲਿਸ ਨੇ ਮੌਕੇ ’ਤੇ ਹੀ ਫੜ ਲਿਆ।
