ਮੋਰਿੰਡਾ,24, ਫਰਵਰੀ ,ਬੋਲੇ ਪੰਜਾਬ ਬਿਊਰੋ :
ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ, ਕੋ- ਕਨਵੀਨਰ ਮਲਾਗਰ ਸਿੰਘ ਖਮਾਣੋ, ਬਿਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਚਾਰ ਤੇ ਤਿੰਨ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਲੰਮੇ ਸਮੇਂ ਉਪਰੰਤ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਵਟਾਂਦਰਾ ਕਰਨ ਹਿੱਤ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਨੂੰ 27 ਫਰਵਰੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਇਹਨਾਂ ਦੱਸਿਆ ਕਿ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਤਰਸ ਦੇ ਅਧਾਰ ਤੇ ਨੌਕਰੀਆਂ ਦੇਣ, ਮੁਲਾਜ਼ਮਾਂ ਦੀਆਂ ਛੁੱਟੀਆਂ, ਐਨਓਸੀ, ਵਿਦੇਸ਼ ਛੁੱਟੀ ਸਮੇਤ ਪਾਵਰਾਂ ਸਬੰਧਤ ਡੀਡੀਓ ਨੂੰ ਦੇਣ, ਦਰਜਾ ਤਿੰਨ ਤੇ ਦਰਜਾ ਚਾਰ ਦੀਆਂ ਪ੍ਰਮੋਸ਼ਨਾਂ, ਫੀਲਡ ਮੁਲਾਜ਼ਮਾਂ ਦੇ ਸਕੇਲਾਂ ਵਿਚ
ਵਿਤਕਰੇ, ਜੂਨੀਅਰ ਇੰਜੀਨੀਅਰ ਤੇ ਜੂਨੀਅਰ ਟੈਕਨੀਸ਼ੀਅਨ ਦੀਆਂ ਖਾਲੀ ਪੋਸਟਾਂ ਤੇ ਪ੍ਰਮੋਸ਼ਨਾਂ ਲਈ ਸਮਾਂ ਬੰਦ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇਆ ਨੂੰ ਲਾਗੂ ਕਰਨਾ, ਫੀਲਡ ਦੇ ਸਮੁੱਚੇ ਮੁਲਾਜ਼ਮਾਂ ਦੀ ਸੇਵਾ ਮੁਕਤੀ ਤੋਂ ਪਹਿਲਾਂ ਘੱਟੋ ਘੱਟ ਇੱਕ ਪ੍ਰਮੋਸ਼ਨ ਲਾਗੂ ਕਰਨਾ,ਪੇਂਡੂ ਜਲ ਸਪਲਾਈ ਸਕੀਮਾਂ ਦੀ ਖਸਤਾ ਹਾਲਤ, ਪੰਚਾਇਤੀਕਰਨ, ਨਿੱਜੀਕਰਨ ,ਸਕਾਡਾ, ਦੀ ਨੀਤੀ ਨੂੰ ਬੰਦ ਕਰਨ, ਆਦਿ ਮੰਗਾਂ ਤੇ ਵਿਸਥਾਰ ਪੂਰਕ ਚਰਚਾ ਕੀਤੀ ਜਾਵੇਗੀ। ਇਹਨਾਂ ਦੱਸਿਆ ਕਿ ਜਿਵੇਂ ਕੈਬਨਿਟ ਮੰਤਰੀ ਵੱਲੋਂ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨੂੰ ਕਾਰਵਾਈ ਹਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ ।ਇਸ ਲਈ ਤਾਲਮੇਲ ਸੰਘਰਸ਼ ਕਮੇਟੀ ਨੂੰ ਉਮੀਦ ਹੈ ਕਿ ਕੈਬਨਿਟ ਮੰਤਰੀ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਠੋਸ ਕਾਰਵਾਈ ਕਰਨਗੇ।