19 ਲੱਖ ਦੀ ਨਕਦੀ ਜ਼ਬਤ, ਡਿਜੀਟਲ ਡਿਵਾਈਸ ਬਰਾਮਦ, ਇਤਰਾਜ਼ਯੋਗ ਦਸਤਾਵੇਜ਼ ਮਿਲੇ
ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ :
ਜਲੰਧਰ ਇਨਫੋਰਸਮੈਂਟ ਡਿਪਾਰਟਮੈਂਟ (ਈਡੀ) ਨੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇਮਾਰੀ ਕੀਤੀ ਹੈ। ਕਾਰਵਾਈ ਦੌਰਾਨ ਈਡੀ ਦੀ ਟੀਮ ਨੇ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਉਪਕਰਨ ਅਤੇ 19 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ।
ਈਡੀ ਦੀ ਟੀਮ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਉਨ੍ਹਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਦੀ ਜਾਂਚ ਕਰ ਰਹੀ ਹੈ।