ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ

ਪੰਜਾਬ

ਘੁਮਾਣ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ ;
ਘੁਮਾਣ ਦੇ ਪਿੰਡ ਬੋਲੇਵਾਲ ’ਚ ਇੱਕ ਬਜ਼ੁਰਗ ਦੀ ਘੋਟਣਾ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨਿਰਮਲ ਸਿੰਘ ਦੇ ਬੇਟੇ ਜਰਨੈਲ ਸਿੰਘ ਮੁਤਾਬਕ, ਘਟਨਾ ਵੇਲੇ ਉਹ ਅਤੇ ਉਸ ਦੀ ਪਤਨੀ ਘਰ ਤੋਂ ਬਾਹਰ ਗਏ ਹੋਏ ਸਨ। ਉਨ੍ਹਾਂ ਦੇ ਮੁਤਾਬਕ, ਗੁਰਦੀਪ ਸਿੰਘ ਨਾਮਕ ਵਿਅਕਤੀ ਨੇ ਉਨ੍ਹਾਂ ਦੇ ਪਿਤਾ ਦੇ ਸਿਰ ’ਤੇ ਘੋਟਣੇ ਨਾਲ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਜਦੋਂ ਜਰਨੈਲ ਸਿੰਘ ਅਤੇ ਉਸ ਦੀ ਪਤਨੀ ਘਰ ਪਹੁੰਚੇ, ਤਾਂ ਉਨ੍ਹਾਂ ਨੇ ਦਿੱਖਿਆ ਕਿ ਮੁਲਜ਼ਮ ਹਮਲਾ ਕਰ ਰਿਹਾ ਸੀ। ਉਨ੍ਹਾਂ ਦੇ ਦਾਖਲ ਹੋਣ ਦੇ ਨਾਲ ਹੀ ਗੁਰਦੀਪ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ।ਪੁਲਿਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ’ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।