ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾਈਆਂ, ਏ.ਐਸ.ਆਈ. ਜ਼ਖ਼ਮੀ

ਪੰਜਾਬ

ਤਰਨਤਾਰਨ, 1 ਮਾਰਚ,ਬੋਲੇ ਪੰਜਾਬ ਬਿਊਰੋ :
ਗਲਤ ਅਨਸਰਾਂ ਦੇ ਘਰ ’ਤੇ ਛਾਪਾ ਮਾਰਨ ਗਈ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ , ਜਿਸ ਕਾਰਨ ਇੱਕ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ।
ਡੀ.ਐਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ 25 ਫਰਵਰੀ ਨੂੰ ਪੁਲਿਸ ਨੇ ਹਰਦੇਵ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਹ ਨਸ਼ਾ ਜੋਬਨਜੀਤ ਸਿੰਘ ਉਰਫ਼ ਰਾਜਾ ਤੋਂ ਮਿਲਿਆ ਸੀ। ਪੁਲਿਸ ਨੇ ਜੋਬਨਜੀਤ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਮਾਰਿਆ, ਪਰ ਉਸ ਦੇ ਸਾਥੀਆਂ ਨੇ ਉਨ੍ਹਾਂ ਨੂੰ ਛੁਡਾਉਣ ਲਈ ਪੁਲਿਸ ’ਤੇ ਗੋਲੀਆਂ ਚਲਾਈਆਂ ਅਤੇ ਇੱਟਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।
ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਜੋਬਨਜੀਤ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਹੋਰ ਦੋਸ਼ੀ ਫ਼ਰਾਰ ਹੋ ਗਏ। ਹਮਲੇ ਦੌਰਾਨ ਏ.ਐਸ.ਆਈ. ਸੁਰਜੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ, ਗ੍ਰਿਫ਼ਤਾਰ ਜੋਬਨਜੀਤ ਦੇ ਭਰਾ ਜਗਜੀਤ ਸਿੰਘ ਉਰਫ਼ ਜੱਗੂ ਨੂੰ ਵੀ ਅਮ੍ਰਿਤਸਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜੋ ਕਿ ਹਮਲਾਵਰਾਂ ’ਚ ਸ਼ਾਮਲ ਸੀ।
ਇਸ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।