ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਮੇਤ ਕਾਬੂ

ਪੰਜਾਬ


ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਤਕ ਤਸਕਰੀ ਕੀਤੇ ਗਏ ਸਨ, ਜੋ ਸੰਭਾਵਤ ਤੌਰ ’ਤੇ ਗੈਂਗ ਵਾਰ, ਕੰਟਰੈਕਟ ਕਿਲਿੰਗ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਲਈ ਆਏ ਸਨ। ਪੁਲਿਸ ਹੁਣ ਤਫ਼ਤੀਸ਼ ਕਰ ਰਹੀ ਹੈ ਕਿ ਕੀ ਇਹ ਹਥਿਆਰ ਕਿਸੇ ਵੱਡੇ ਸਾਜ਼ਿਸ਼ ਦੀ ਹਿੱਸਾ ਸਨ।
ਕਾਊਂਟਰ ਇੰਟੈਲੀਜੈਂਸ ਟੀਮ ਹੁਣ ਸਪਲਾਈ ਚੇਨ ਅਤੇ ਹੋਰ ਸੰਭਾਵਤ ਗਾਹਕਾਂ ਦੀ ਪਛਾਣ ਲਈ ਡੂੰਘੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ਼ਾਰਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।