ਫਿਰੋਜ਼ਪੁਰ, 1 ਮਾਰਚ,ਬੋਲੇ ਪੰਜਾਬ ਬਿਊਰੋ :
ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਅੱਜ ਸਵੇਰੇ ਪਿੰਡ ਲਾਲਚੀਆਂ ਅਤੇ ਗੁਦੜ ਢੰਡੀ ਦੇ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ।
ਜਾਣਕਾਰੀ ਮਿਲੀ ਹੈ ਕਿ ਇਹ ਮਾਂ-ਪੁੱਤ ਸਨ। ਹਾਲਾਂਕਿ, ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ।
ਇਸ ਘਟਨਾ ਬਾਅਦ, ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸਾ ਲਾਪਰਵਾਹੀ ਕਾਰਨ ਹੋਇਆ ਜਾਂ ਕਿਸੇ ਹੋਰ ਵਜ੍ਹਾ ਕਾਰਨ।
