ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਪੰਜਾਬ

ਐੱਸ ਏ ਐੱਸ ਨਗਰ ਮੋਹਾਲੀ ,1ਮਾਰਚ ,ਬੋਲੇ ਪੰਜਾਬ ਬਿਊਰੋ :

ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ  ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ ਨੇੜੇ ਮਾਤਾ ਸੁੰਦਰੀ ਜੀ ਗੁਰਦੁਆਰਾ ਸਾਹਿਬ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ੲਅਰ ਪੋਰਟ ਰੋਡ) ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੌਕ ਨਾਲ ਲੱਗਦੀ ਖੁੱਲੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਇਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਮੀਤ ਸਿੰਘ ਜੀ, ਭਾਈ ਸੁਰਿੰਦਰ ਸਿੰਘ ਜੀ, ਭਾਈ ਨੀਤਿਨ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਜੀ ਦੇ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ। ਇਲਾਕੇ ਦੇ ਪਤਵੰਤੇ ਸਜੱਣਾ ਅਤੇ ਸਨਮਾਨਿਤ ਹਸਤੀਆਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੋਰਾਨ ਚਾਹ , ਬਿਸਕੂਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਅਤੁੱਟ ਵਰਤਾਇਆ ਗਿਆ।
ਇਸ ਮੋਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਗੁ. ਸਾਹਿਬ ਮਾਤਾ ਸੁੰਦਰੀ ਜੀ ਦੇ ਨਾਲ ਲਗਦੇ ਏਅਰਪੋਰਟ ਰੋਡ ਵਿਖੇ ਬਹੁਤ ਦੁਰਘਟਨਾਵਾਂ ਹੁੰਦੀਆਂ ਸਨ, ਇੱਥੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬੱਤ ਦੇ ਭਲੇ ਲਈ ਹਰ ਸਾਲ ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਮਤਿ ਸਮਾਗਮ ਅਤੇ ਗੂਰੂ ਦੇ ਅਤੁੱਟ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ। ਜਿਸ ਵਿਚ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਾਮਲ ਹੋਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀਆਂ ਹਨ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।