ਫਿਰੋਜ਼ਪੁਰ, 2 ਮਾਰਚ,ਬੋਲੇ ਪੰਜਾਬ ਬਿਊਰੋ :
ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਘੱਲ ਖੁਰਦ ਦੇ ਬਦਨਾਮ ਤਸਕਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਆਧੁਨਿਕ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਮੁਲਜ਼ਮ ਕੋਲੋਂ 3 ਪਿਸਤੌਲ (ਇੱਕ ਗਲੌਕ ਪਿਸਤੌਲ, ਇੱਕ ਬੇਰੇਟਾ .30MM ਪਿਸਤੌਲ, ਇੱਕ ਪੰਪ ਐਕਸ਼ਨ ਗਨ), 141 ਕਾਰਤੂਸ (9MM, .30 ਕੈਲੀਬਰ, 12 ਬੋਰ), 45 ਗ੍ਰਾਮ ਹੀਰੋਇਨ ਅਤੇ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਮੰਗਵਾਏ ਗਏ ਸਨ ਅਤੇ ਇਨ੍ਹਾਂ ਦੀ ਵਰਤੋਂ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਲਈ ਹੋਣੀ ਸੀ। ਇਸ ਮਾਮਲੇ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ, ਫਾਜ਼ਿਲਕਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
