ਗੁਰਦਾਸਪੁਰ, 4 ਮਾਰਚ,ਬੋਲੇ ਪੰਜਾਬ ਬਿਊਰੋ :
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ 4 ਮਾਰਚ 2025 ਨੂੰ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੇ ਸੰਬੰਧ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਡੇਰਾ ਬਾਬਾ ਨਾਨਕ ਉਪਮੰਡਲ ਦੇ ਸਭ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵਿੱਚ ਲਾਗੂ ਹੋਵੇਗੀ। ਇਸ ਦਿਨ ਸ਼੍ਰੀ ਚੋਲਾ ਸਾਹਿਬ ਦਾ ਮੇਲਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਦੂਰ-ਦੂਰ ਤੋਂ ਸ਼ਰਧਾਲੂ ਦਰਸ਼ਨ ਕਰਨ ਆਉਂਦੇ ਹਨ।
ਇਸ ਐਲਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਹਿਲਾਂ ਤੈਅ ਕੀਤੀਆਂ ਗਈਆਂ ਪ੍ਰੀਖਿਆਵਾਂ ਜਾਰੀ ਰਹਿਣਗੀਆਂ।
