ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਥਾਣੇ ‘ਚ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 5 ਮਾਰਚ,ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਨੇ 5 ਮਾਰਚ ਤੋਂ ਚੰਡੀਗੜ੍ਹ ਵੱਲ ਮਾਰਚ ਕਰਕੇ ਉੱਥੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਮਾਰਚ ਤੋਂ ਇੱਕ ਦਿਨ ਪਹਿਲਾਂ ਹੀ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਕਾਰਨ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਵਿਰੋਧੀ ਧਿਰ ਨੇ ਵੀ ਕਿਸਾਨਾਂ ਦੀ ਗਿਰਫ਼ਤਾਰੀ ਦੀ ਆਲੋਚਨਾ ਕੀਤੀ।
ਇਸ ਦੌਰਾਨ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਦੇ ਥਾਣੇ ਵਿਖੇ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਪੁਲਿਸ ਅਧਿਕਾਰੀਆਂ ਨਾਲ ਵੀ ਗੱਲ ਕੀਤੀ। ਚੰਨੀ ਨੇ ਪੰਜਾਬ ਸਰਕਾਰ ’ਤੇ ਦਮਨਕਾਰੀ ਨੀਤੀ ਅਪਣਾਉਣ ਦਾ ਦੋਸ਼ ਲਗਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।