ਮੋਹਾਲੀ ਪੁਲਿਸ ਨਾਲ ਮੁੱਠਭੇੜ ‘ਚ ਗੈਂਗਸਟਰ ਨੂੰ ਲੱਗੀ ਗੋਲੀ, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

ਪੰਜਾਬ

ਮੋਹਾਲੀ, 5 ਮਾਰਚ,ਬੋਲੇ ਪੰਜਾਬ ਬਿਊਰੋ :
ਨਿਊ ਚੰਡੀਗੜ੍ਹ, ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਮੁਲਜ਼ਮ ਦੀ ਪਛਾਣ ਮਨਜੋਧ ਸਿੰਘ ਵਜੋਂ ਹੋਈ ਹੈ। ਮੁਹਾਲੀ ਦੇ ਐਸਐਸਪੀ ਦੀਪਕ ਪਾਰਿਖ ਮੌਕੇ ’ਤੇ ਪਹੁੰਚ ਰਹੇ ਹਨ। ਇਸ ਦਾ ਖੁਲਾਸਾ ਉਨ੍ਹਾਂ ਵੱਲੋਂ ਜਲਦੀ ਹੀ ਕੀਤਾ ਜਾਵੇਗਾ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਵੱਡੀ ਮਾਤਰਾ ‘ਚ ਹਥਿਆਰ ਜ਼ਬਤ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।