ਵਿਧਾਇਕ ਕੁਲਵੰਤ ਸਿੰਘ ਵੱਲੋਂ ਜਗਤਪੁਰਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਿਆ

ਪੰਜਾਬ

ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ ,ਬੋਲੇ ਪੰਜਾਬ ਬਿਊਰੋ:

ਪੰਜਾਬ ਦੇ ਨਿਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਹ ਪ੍ਰਗਟਾਵਾ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪਿੰਡ ਜਗਤਪੁਰਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਣ ਅਤੇ ਪਿੰਡ ਧਰਮਗੜ੍ਹ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਦੀ ਸੇਵਾ ਵਿੱਚ ਅਰਪਣ ਕਰਨ ਸਮੇਂ ਕਹੀ।
ਪਿੰਡ ਜਗਤਪੁਰਾ ਵਿਖੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਪਿੰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਬਿਹਤਰ ਬਣਾਉਣ ਲਈ ਇੱਕ ਨਵਾਂ ਟਿਊਬਵੈੱਲ ਜਲਦ ਹੀ ਲਗਾਏ ਜਾਣ ਦੀ ਘੋਸ਼ਣਾ ਕੀਤੀ ਅਤੇ ਕਿਹਾ ਕਿ ਪਿੰਡ ਦੀ ਬਿਹਤਰੀ ਲਈ ਹੋਰ ਵੀ ਜੋ ਹੋਰ ਕੰਮ ਹੋਣ ਵਾਲੇ ਹਨ ਉਹ ਵੀ ਜਲਦ ਕਰਵਾ ਦਿੱਤੇ ਜਾਣਗੇ।
ਪਿੰਡ ਧਰਮਗੜ੍ਹ ਵਿਖੇ ਬੋਲਦੇ ਹੋਏ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਹਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਕਿਉਂਕਿ ਜੇਕਰ ਪੰਜਾਬ ਵਾਸੀਆਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਮਿਲੇਗਾ ਤਾਂ ਉਹ ਸਿਹਤਮੰਦ ਰਹਿਣਗੇ ਕਿਉਂਕਿ ਜਿਆਦਾਤਰ ਬਿਮਾਰੀਆਂ ਸਾਫ-ਸੁਥਰਾ ਪਾਣੀ ਪੀਣ ਲਈ ਉਪਲਬਧ ਨਾ ਹੋਣ ਕਾਰਨ ਪੈਦਾ ਹੁੰਦੀਆਂ ਹਨ।
ਇਸ ਮੌਕੇ ਪਿੰਡ ਜਗਤਪੁਰਾ ਵਿਖੇ ਸ਼੍ਰੀ ਜਸਪਾਲ ਮਸੀਂਹ ਏ.ਈ., ਧੀਰਜ ਕੁਮਾਰ ਗੌਰੀ, ਰਣਜੀਤ ਰਾਣਾ, ਕਰਮਜੀਤ ਸਿੰਘ ਕਾਲਾ, ਸਤਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ ਸਰਪੰਚ ਅਤੇ ਪਿੰਡ ਧਰਮਗੜ੍ਹ ਵਿਖੇ ਰਮਨਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ, ਰਜਿੰਦਰ ਸਚਦੇਵਾ ਐਸ.ਡੀ.ਓ., ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ, ਜੱਗਾ ਧਰਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਵਾਸੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।