ਪਠਾਨਕੋਟ, 9 ਮਾਰਚ, ਬੋਲੇ ਪੰਜਾਬ ਬਿਊਰੋ
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਥਾਣਾ ਨੂਰਪੁਰ ਅਧੀਨ ਪੁਲਿਸ ਚੌਕੀ ਕੰਡਵਾਲ ਨੇ ਨਾਕਾਬੰਦੀ ਦੌਰਾਨ, ਗੁਪਤ ਸੂਚਨਾ ਦੇ ਆਧਾਰ ‘ਤੇ, ਇੱਕ ਸਵਿਫ਼ਟ ਡਿਜ਼ਾਇਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿਚੋ 4 ਕਿਲੋ 30 ਗ੍ਰਾਮ ਚਰਸ ਬਰਾਮਦ ਕੀਤੀ ਗਈ।ਪੁਲਿਸ ਨੇ ਅਮਿਤ ਕੌਸ਼ਲ ਪੁੱਤਰ ਓਮ ਪ੍ਰਕਾਸ਼ ਕੌਸ਼ਲ ਵਾਸੀ ਅਮਨ ਐਵਨਿਊ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਮਣੀਕ ਸਿੰਘ ਵਾਸੀ ਮਜੀਠਾ ਰੋਡ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਖ਼ਿਲਾਫ਼ ਥਾਣਾ ਨੂਰਪੁਰ ਵਿੱਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ 20/25/29 ਹੇਠ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਏਐਸਪੀ ਨੂਰਪੁਰ ਧਰਮ ਚੰਦ ਵਰਮਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨਸ਼ੇ ਖਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਅਤੇ ਕਿੱਥੇ ਵੇਚਣ ਲਈ ਲਿਜਾਇਆ ਜਾ ਰਿਹਾ ਸੀ।