ਗਿਆਨੀ ਕੁਲਦੀਪ ਸਿੰਘ ਗੜਗੱਜ ਬਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ

ਪੰਜਾਬ


ਸ਼੍ਰੀ ਅਨੰਦਪੁਰ ਸਾਹਿਬ, 10 ਮਾਰਚ,ਬੋਲੇ ਪੰਜਾਬ ਬਿਊਰੋ :
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ
ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਪੰਜ ਪਿਆਰਿਆਂ ਨੇ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।