ਨਿਹੰਗ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਦੇ ਵਿਰੋਧ ਦਾ ਐਲਾਨ

ਪੰਜਾਬ

ਅਨੰਦਪੁਰ ਸਾਹਿਬ, 10 ਮਾਰਚ,ਬੋਲੇ ਪੰਜਾਬ ਬਿਊਰੋ :
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।ਨਿਹੰਗ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਗੱਲ ਆਖੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੇਵਾ ਸੰਭਾਲ ਸਮੇਂ ਤੋਂ ਪਹਿਲਾਂ ਕਰਵਾ ਦਿੱਤੀ ਗਈ ਹੈ। ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਹੈ ਕਿਉਂਕਿ ਇਹ ਮਰਿਆਦਾ ਦੇ ਅਨੁਸਾਰ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਬਾਬਾ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਜਿਸ ਸਮੇਂ ਸੇਵਾ ਸੰਭਾਲੀ ਗਈ ਹੈ ਉਸ ਸਮੇਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਵੀ ਨਹੀਂ ਕੀਤਾ ਗਿਆ ਸੀ ਤੇ ਨਾ ਹੀ ਕੋਈ SGPC ਮੁਖੀ ਤੇ ਨਾ ਹੀ ਕੋਈ ਹੋਰ ਜਥੇਬੰਦੀਆਂ ਮੌਜੂਦ ਸਨ। ਜਿਸ ਕਾਰਨ ਇਹ ਮਰਿਆਦਾ ਦੀ ਘੋਰ ਉਲੰਘਣਾ ਹੈ ਜਿਸ ਕਾਰਨ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ ਤੇ ਇਸ ਦਾ ਵਿਰੋਧ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।