ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਦਾ ਅਲਰਟ ਜਾਰੀ

ਚੰਡੀਗੜ੍ਹ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ ;

ਪੰਜਾਬ ‘ਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ, ਪਰ ਇਸੇ ਦੇ ਵਿਚਾਲੇ ਮੌਸਮ ਵਿਭਾਗ ਵੀ ਸਮੇਂ ਸਮੇਂ ਤੇ ਆਪਣੀਆਂ ਭਵਿੱਖਬਾਣੀਆਂ ਬਦਲ ਰਿਹਾ ਹੈ। ਭਾਵੇਂ ਕਿ ਪਿਛਲੇ ਦਿਨੀ ਮੌਸਮ ਵਿਭਾਗ ਨੇ ਸੂਬੇ ਅੰਦਰ ਕੜਕਣੀ ਧੁੱਪ ਦੇ ਨਾਲ ਤਾਂ ਅਪਮਾਨ ਵਿੱਚ ਵਾਧੇ ਦੀ ਗੱਲ ਆਖੀ ਸੀ, ਉੱਥੇ ਹੀ ਹੁਣ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਅਤੇ ਠੰਡੀਆਂ ਹਵਾਵਾਂ ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਹੋ ਸਕਦੀ ਹੈ ਅਤੇ ਸਰੋਂ ਦੀ ਫਸਲ ਨੂੰ ਨੁਕਸਾਨ ਹੋ ਸਕਦਾ ਹੈ।ਦੱਸ ਦਈਏ ਕਿ, ਇਸ ਸਮੇਂ ਪੱਛਮੀ ਗੜਬੜੀ ਕਰਕੇ ਤਾਪਮਾਨ ਵਿੱਚ ਇਸ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਪੱਛਮੀ ਗੜਬੜੀ ਕੱਲ੍ਹ ਤੋਂ ਸਰਗਰਮ ਹੋ ਗਈ ਹੈ, ਪਰ ਇਸਦਾ ਅਸਰ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲੇਗਾ। ਪੱਛਮੀ ਗੜਬੜੀ ਦਾ ਅਸਰ ਉੱਚੀਆਂ ਪਹਾੜੀਆਂ ‘ਤੇ ਹੁਣੇ ਤੋਂ ਹੀ ਦਿਖਾਈ ਦੇਣ ਲੱਗਾ ਹੈ।

ਜਦੋਂਕਿ 15 ਮਾਰਚ ਤੱਕ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਆਪਣੀ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ, ਜੇਕਰ ਬਾਰਿਸ਼ ਅਤੇ ਬਰਫਬਾਰੀ ਹੁੰਦੀ ਹੈ, ਤਾਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਥੋੜੀ ਗਿਰਾਵਟ ਆ ਸਕਦੀ ਹੈ ਅਤੇ ਠੰਡੀਆਂ ਹਵਾਵਾਂ ਦੇ ਨਾਲ ਮੀਂਹ ਵੀ ਪੈ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।