ਮੋਹਾਲੀ ‘ਚ ਭਾਜਪਾ ਨੇਤਾਵਾਂ ਅਤੇ ਪਾਰਟੀ ਵਰਕਰਾਂ ਨਾਲ ਬੈਠਕਾਂ, ਕਈ ਤਰ੍ਹਾਂ ਦੀ ਰਣਨੀਤੀ ‘ਤੇ ਚਰਚਾ ਹੋਈ
ਪੰਜਾਬ ਵਿੱਚ ਯੂਨੀਵਰਸੀਟੀਆ ਦੁਆਰਾ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖੁਆਰੀ ਬੰਦ ਕਰਵਾਉਗਾ :-ਅਵਿਨਾਸ਼ ਰਾਏ ਖੰਨਾ
ਮੋਹਾਲੀ 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਹ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗਾ । ਉਪਰੋਕਤ ਵਿਚਾਰ ਭਾਜਪਾ ਦੇ ਸੀਨੀਅਰ ਲੀਡਰ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਮੋਹਾਲੀ ਨੇ ਭਾਜਪਾ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋ ਬਾਅਦ ਗੱਲਬਾਤ ਦੌਰਾਨ ਪ੍ਰਗਟ ਕੀਤੇ। ਅਵਿਨਾਸ਼ ਖੰਨਾ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਭਾਜਪਾ ਉਮੀਦਵਾਰ ਦਾ ਐਲਾਨ ਜਲਦੀ ਹੋ ਜਾਵੇਗਾ ,ਪਰ ਇਹ ਗੱਲ ਕਲੀਅਰ ਹੈ ਕਿ ਜੋ ਉਮੀਦਵਾਰ ਹੋਵੇਗਾ, ਉਸ ਨੂੰ ਬਹੁਤ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ । ਇਸ ਬੈਠਕ ਵਿੱਚ ਸੀਨੀਅਰ ਲੀਡਰ ਦੌਲਤ ਰਾਮ ਕੰਬੋਜ, ਰਮੇਸ਼ ਵਰਮਾ, ਸੁੰਦਰਲਾਲ ਅਗਰਵਾਲ, ਬਾਬੀ ਕੰਬੋਜ, ਸ਼ਾਲਿੰਦਰ ਅੰਨਦ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਮੋਹਾਲੀ ਜਿਲਾ ਉਪ ਪ੍ਰਧਾਨ ਉਮਾਕਾਂਤ ਤਿਵਾੜੀ, ਰਮੇਸ਼ ਦੱਤ, ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉਭਾ, ਜਿਲਾ ਮੋਹਲੀ ਭਾਜਪਾ ਮੀਡੀਆ ਪ੍ਰਭਾਰੀ ਚੰਦਰ ਸ਼ੇਖਰ ,ਮਨੋਜ ਸ਼ਰਮਾ,ਗੁਲਸ਼ਨ ਸੂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਕੀਤੇ ਕੰਮਾਂ ਨੂੰ ਦੱਸਿਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਦੇ ਨਾਂ ਦੀ ਘੋਸ਼ਣਾ ਜਲਦ ਕਰ ਦਿੱਤੀ ਜਾਏਗੀ ਅਤੇ ਚੋਣ ਪ੍ਰਚਾਰ ਲਈ ਰਣਨੀਤੀ ਵੀ ਤਿਆਰ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਸਭਾ ਭਾਜਪਾ ਉਮੀਦਵਾਰ ਦੇ ਹਕ ਵਿੱਚ ਇੱਕਜੁਟਤਾ ਦਿਖਾਉਂਦੇ ਹੋਏ ਮਦਦ ਕਰਨ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ,ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਅਜ਼ਮਾਕੇ ਦੇਖ ਲਿਆ ਹੈ ਤੇ ਹੁਣ ਪੰਜਾਬੀ ਭਾਜਪਾ ਨੂੰ ਮੌਕੇ ਦੇਕੇ ਸ੍ਰੀ ਨਰਿੰਦਰ ਮੋਦੀ ਨੂੰ ਤੀਸਰੀ ਵਾਰ ਦੇਸ਼ ਦਾ ਪ੍ਰਧਾਨ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ ।ਇੱਥੇ ਜ਼ਿਕਰਯੋਗ ਹੈ ਕਿ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨਾਲ ਕੁਝ ਵਿਦਿਆਰਥੀਆਂ ਨੇ ਮੁਲਾਕਾਤ ਕੀਤੀ ਅਤੇ ਖੰਨਾ ਨੇ ਉਹਨਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਤੇ ਬੱਚਿਆਂ ਨੇ ਦੱਸਿਆ ਕਿ ਪੰਜਾਬ ਦੀਆ ਕੁਝ ਯੂਨੀਵਰਸਿਟੀ ਨੇ ਜੋ ਕਿ ਕਾਲਜਾ ਵਿੱਚ ਕੋਰਸ ਪੂਰੇ ਹੋਣ ਤੋਂ ਬਾਅਦ ਉਹਨਾ ਦੇ ਡੀਐਮਸੀਜ ਜਾਂ ਡਿਗਰੀਆਂ ਲੈਣ ਲਈ ਬਹੁਤ ਖੱਜਲ ਖੁਆਰੀ ਹੁੰਦੀ ਹੈ ਯੂਨੀਵਰਸਿਟੀਆਂ ਕਾਲਜਾਂ ਨੂੰ ਡਿਗਰੀਆਂ ਵਗੈਰਾ ਨਹੀਂ ਭੇਜਦੀਆਂ ਹਨ ਅਤੇ ਜਦੋਂ ਵਿਦਿਆਰਥੀ ਲੈਣ ਲਈ ਜਾਂਦਾ ਹੈ ਤਾਂ ਉਸ ਤੋਂ ਮੋਟੀ ਰਕਮ ਵਸੂਲੀ ਜਾਂਦੀ ਹੈ ।ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੂਰੀ ਫ਼ੀਸ ਕਾਲਜ ਨੂੰ ਦੇ ਚੁੱਕੇ ਹੁੰਦੇ ਹਨ ਤੇ ਪੰਜਾਬ ਵਿੱਚ ਯੂਨੀਵਰਸਿਟੀਆਂ ਦੁਆਰਾ ਉਨ੍ਹਾਂ ਦੀ ਆਰਥਿਕ ਲੁੱਟ ਕਿਉਂ ਕੀਤੀ ਜਾ ਰਹੀ ਹੈ। ਇਸ ‘ਤੇ ਭਾਜਪਾ ਨੇਤਾ ਸ਼੍ਰੀ ਖੰਨਾ ਨੇ ਭਰੋਸਾ ਦਿੱਤਾ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਤੇ ਪੰਜਾਬ ਦੇ ਵਿਦਿਆਰਥੀਆਂ ਦੀਆਂ ਸਾਰੀਆਂ ਸਮੱਸਿਆਵਾਂ ਤੇ ਪਰੇਸ਼ਾਨੀਆਂ ਦੂਰ ਕੀਤੀਆਂ ਜਾਣਗੀਆਂ ।